
ਐਮ.ਐਸ.ਪੀ. – ਝੂਠ ਬਨਾਮ ਸੱਚ
ਕਈ ਵਾਰ ਅਸੀਂ ਬਾਰ ਬਾਰ ਥੋਪੇ ਗਏ ਝੂਠ ਨੂੰ ਹੀ ਸੱਚ ਮੰਨ ਬਹਿੰਦੇ ਹਾਂ। ਇਹਨਾਂ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਵਿੱਚ ਐਮ.ਐਸ.ਪੀ. (ਘੱਟੋ ਘੱਟ ਖਰੀਦ ਮੁੱਲ) ਦੇ ਜ਼ਿਕਰ ਨਾ ਹੋਣ ਕਰਕੇ, ਇਹ ਕਾਫੀ ਚਰਚਾ ਵਿੱਚ ਹਨ। ਐਮ.ਐਸ.ਪੀ. ਅਤੇ ਖਰੀਦ ਬਾਰੇ ਅਧੂਰੇ ਸੱਚ ਦੀ ਪ੍ਰਬਲਤਾ ਕਾਰਨ ਇਸ ਬਹਿਸ ਵਿੱਚ ਦਾਣਿਆਂ ਨਾਲੋਂ ਜ਼ਿਆਦਾ ਫ਼ਕ ਸਾਡੇ ਹੱਥ ਆਈ ਹੈ।









