ਸੰਪਾਦਕੀ
ਸਰਕਾਰ ਦੇ ਨੁਮਾਇੰਦੇ ਹਰ ਵਾਰ ਦੀ ਮੀਟਿੰਗ ਵਿਚ ਖੇਤੀ ਕਾਨੂੰਨਾਂ ਦੇ ਨੁਕਤਿਆਂ ਜਾਂ ਐਮ. ਐੱਸ. ਪੀ. ਤੇ ਬਹਿਸ ਕਰਨ ਦੀ ਕੋਸ਼ਿਸ਼ ਕਰਦੇ ਹਨ। ਕਿਸਾਨ ਆਗੂ ਹਰ ਵਾਰ ਖੇਤੀ ਕਾਨੂੰਨ ਰੱਦ ਕਰਨ ਦੇ ਮੁੱਦੇ ਤੇ ਲੈ ਕੇ ਆਉਂਦੇ ਹਨ। ਇਸ ਵਾਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਖਤੀ ਨਾਲ਼ ਸਰਕਾਰੀ ਨੁਮਾਇੰਦਿਆਂ ਨੂੰ ਮੁੱਦੇ ਦੀ ਗੱਲ ਤੋਂ ਟਰਕਾਉਣ ਦੇ ਇਸ ਵਤੀਰੇ ਤੋਂ ਬਾਜ ਆਉਣ ਲਈ ਕਿਹਾ।