ਸਹਿਕਾਰੀ ਖੇਤੀਬਾੜੀ ਸਮੇਂ ਦੀ ਲੋੜ
ਜੂਨ 2020 ਵਿਚ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਆਰਡੀਨੈਂਸਾਂ ਨੂੰ ਪਾਸ ਕਰਨ ਅਤੇ ਸਤੰਬਰ 2020 ਵਿਚ ਪਾਰਲੀਮੈਂਟ ਵੱਲੋਂ ਇਨ੍ਹਾਂ ਤਿੰਨ ਆਰਡੀਨੈਂਸਾਂ ਦੀ ਜਗ੍ਹਾ ਲੈਣ ਲਈ ਤਿੰਨ ਖੇਤੀਬਾੜੀ ਬਿਲ ਪਾਸ ਕਰਕੇ ਕਾਨੂੰਨ ਬਣਾਉਣ ਕਾਰਨ ਪੰਜਾਬ ਵਿਚੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਬਹੁਤ ਹੀ ਪੱਖਾਂ ਤੋਂ ਨਿਵੇਕਲਾ ਹੈ। ਪੂਰੀ ਦੁਨੀਆ ਦੇ ਇਤਿਹਾਸ ਵਿਚ ਇਸ ਤਰ੍ਹਾਂ ਦੇ ਸਾਂਤਮਈ ਅਤੇ ਲੋਕਤੰਤਰਿਕ ਕਿਸਾਨ ਸੰਘਰਸ਼ ਦੀ ਹੋਰ ਕੋਈ ਬਰਾਬਰ ਦੀ ਉਦਾਹਰਣ ਨਹੀਂ ਮਿਲਦੀ।


